
ਅਮਰੀਕਾ ਵਿੱਚ ਫੈਡਰਲ ਸਿਹਤ ਕਰਮਚਾਰੀਆਂ ਦੀ ਛਾਂਟੀ ਸ਼ੁਰੂ ਹੋ ਗਈ ਹੈ। ਕਰਮਚਾਰੀਆਂ ਨੂੰ ਇਸ ਛਾਂਟੀ ਬਾਰੇ ਮੰਗਲਵਾਰ ਨੂੰ ਪਤਾ ਲੱਗਾ ਜਦੋਂ ਉਨ੍ਹਾਂ ਨੂੰ ਦਫ਼ਤਰ ਦੇ ਗੇਟ ‘ਤੇ ਰੋਕਿਆ ਗਿਆ। ਇਸ ਵਿੱਚ ਕਈ ਉੱਚ ਅਧਿਕਾਰੀ ਵੀ ਸ਼ਾਮਲ ਸਨ। ਅਮਰੀਕੀ ਸਿਹਤ ਸਕੱਤਰ ਰੌਬਰਟ ਐੱਫ. ਕੈਨੇਡੀ ਜੂਨੀਅਰ ਨੇ ਪਿਛਲੇ ਹਫ਼ਤੇ ਐਲਾਨ ਕੀਤਾ ਸੀ ਕਿ 10,000 ਕਰਮਚਾਰੀਆਂ ਨੂੰ ਨੌਕਰੀ ਤੋਂ ਖਤਮ ਕੀਤਾ ਜਾਵੇਗਾ।
ਅਮਰੀਕੀ ਰਾਸ਼ਟਰਪਤੀ ਦੇ ਦਫ਼ਤਰ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਦੇ 3,500 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਣ ਦੀ ਯੋਜਨਾ ਹੈ। ਇਸ ਦੇ ਨਾਲ ਹੀ, ਯੂਨਾਈਟਿਡ ਸਟੇਟਸ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ (CDC) ਤੋਂ 2,400 ਕਰਮਚਾਰੀਆਂ ਨੂੰ ਕੱਢਿਆ ਜਾਣਾ ਹੈ। ਇਸ ਤੋਂ ਇਲਾਵਾ, ਪ੍ਰਸ਼ਾਸਨ ਨੇ ਕਿਹਾ ਕਿ ਰਾਸ਼ਟਰੀ ਸਿਹਤ ਸੰਸਥਾ ਤੋਂ ਵੀ 1,200 ਕਰਮਚਾਰੀਆਂ ਨੂੰ ਹਟਾਉਣਾ ਪਵੇਗਾ।