ਝਾਰਖੰਡ ਵਿੱਚ ਚੋਣ ਪ੍ਰਚਾਰ ਤੇਜ਼ ਹੋ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਸਰਾਏਕੇਲਾ ਵਿੱਚ ਇੱਕ ਜਨਤਕ ਮੀਟਿੰਗ ਵਿੱਚ ਝਾਰਖੰਡ ਮੁਕਤੀ ਮੋਰਚਾ (ਜੇਐਮਐਮ) ਉੱਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਹੇਮੰਤ ਸੋਰੇਨ ਦੀ ਅਗਵਾਈ ਵਾਲੀ ਜੇਐਮਐਮ ਸਰਕਾਰ ਝਾਰਖੰਡ ਵਿੱਚ ਬੰਗਲਾਦੇਸ਼ੀ ਘੁਸਪੈਠੀਆਂ ਨੂੰ ਸੁਰੱਖਿਆ ਦੇ ਰਹੀ ਹੈ। ਜੇਕਰ ਝਾਰਖੰਡ ‘ਚ ਭਾਜਪਾ ਦੀ ਸਰਕਾਰ ਬਣੀ ਤਾਂ ਉਹ ਘੁਸਪੈਠੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸੂਬੇ ‘ਚੋਂ ਬਾਹਰ ਕੱਢ ਦੇਣਗੇ। ਨਾਲ ਹੀ ਘੁਸਪੈਠੀਆਂ ਵੱਲੋਂ ਹੜੱਪੀ ਜ਼ਮੀਨ ਵਾਪਸ ਲੈਣ ਲਈ ਕਮੇਟੀ ਬਣਾਈ ਜਾਵੇਗੀ। ਇਸ ਤੋਂ ਇਲਾਵਾ ਆਦਿਵਾਸੀ ਔਰਤਾਂ ਦੇ ਵਿਆਹ ‘ਤੇ ਘੁਸਪੈਠੀਆਂ ਨੂੰ ਜ਼ਮੀਨ ਦੇ ਤਬਾਦਲੇ ਨੂੰ ਰੋਕਣ ਲਈ ਕਾਨੂੰਨ ਬਣਾਇਆ ਜਾਵੇਗਾ।