Skip to main content

BTV BROADCASTING

ਅਮਿਤ ਸ਼ਾਹ ਨੇ ਮੁੜ ਸੰਭਾਲਿਆ ਗ੍ਰਹਿ ਮੰਤਰਾਲੇ ਦਾ ਚਾਰਜ

ਅਮਿਤ ਸ਼ਾਹ ਨੇ ਮੁੜ ਸੰਭਾਲਿਆ ਗ੍ਰਹਿ ਮੰਤਰਾਲੇ ਦਾ ਚਾਰਜ

ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਨਰਿੰਦਰ ਮੋਦੀ ਨੇ ਸੋਮਵਾਰ ਸ਼ਾਮ ਨੂੰ ਆਪਣੇ ਮੰਤਰੀਆਂ ਦੇ ਵਿਭਾਗਾਂ ਦੀ ਵੰਡ ਕੀਤੀ। ਮੋਦੀ ਨੇ ਆਪਣੇ ਪੁਰਾਣੇ ਕਮਾਂਡਰਾਂ ‘ਤੇ ਭਰੋਸਾ ਕਰਦੇ ਹੋਏ ਮੰਤਰੀ ਮੰਡਲ ‘ਚ ਕਿਸੇ ਵੱਡੇ ਬਦਲਾਅ ਤੋਂ ਬਚਿਆ ਹੈ। ਉਨ੍ਹਾਂ ਨੇ ਅਮਿਤ ਸ਼ਾਹ, ਰਾਜਨਾਥ ਸਿੰਘ, ਐਸ ਜੈਸ਼ੰਕਰ ਅਤੇ ਅਸ਼ਵਨੀ ਵੈਸ਼ਨਵ ਸਮੇਤ ਕਈ ਮੰਤਰੀਆਂ ‘ਤੇ ਮੁੜ ਭਰੋਸਾ ਜਤਾਇਆ ਹੈ। ਇਸ ਦੇ ਨਾਲ ਹੀ ਕੁਝ ਮੰਤਰਾਲਿਆਂ ਵਿੱਚ ਬਦਲਾਅ ਵੀ ਕੀਤੇ ਗਏ ਹਨ। ਆਓ ਜਾਣਦੇ ਹਾਂ ਕਿਸ ਨੇ ਕਿਸ ਮੰਤਰਾਲੇ ਦਾ ਚਾਰਜ ਸੰਭਾਲਿਆ ਹੈ।

ਪੀਐਮ ਮੋਦੀ ਨੇ ਇੱਕ ਵਾਰ ਫਿਰ ਕੇਂਦਰੀ ਮੰਤਰੀ ਅਮਿਤ ਸ਼ਾਹ ‘ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਨੂੰ ਮੁੜ ਕੇਂਦਰੀ ਗ੍ਰਹਿ ਮੰਤਰੀ ਦਾ ਅਹੁਦਾ ਸੌਂਪਿਆ ਗਿਆ ਹੈ। ਉਨ੍ਹਾਂ ਨੇ ਗ੍ਰਹਿ ਮੰਤਰੀ ਦਾ ਅਹੁਦਾ ਸੰਭਾਲ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਹਿਕਾਰਤਾ ਮੰਤਰੀ ਦਾ ਅਹੁਦਾ ਵੀ ਸੰਭਾਲ ਲਿਆ ਹੈ।

Related Articles

Leave a Reply