Skip to main content

BTV BROADCASTING

ਅੰਮ੍ਰਿਤਪਾਲ ਦੀ ਮਾਤਾ ਨੇ ਲੋਕਾਂ ਦਾ ਕੀਤਾ ਧੰਨਵਾਦ

ਅੰਮ੍ਰਿਤਪਾਲ ਦੀ ਮਾਤਾ ਨੇ ਲੋਕਾਂ ਦਾ ਕੀਤਾ ਧੰਨਵਾਦ

ਖਡੂਰ ਸਾਹਿਬ ਸੀਟ ਤੋਂ ਖਾਲਿਸਤਾਨੀ ਸਮਰਥਕ ਅਤੇ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੂੰ ਵੱਡੀ ਜਿੱਤ ਮਿਲੀ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ। ਮਾਤਾ ਜੀ ਕਹਿੰਦੇ ਹਨ ਕਿ ਅਸੀਂ ਲੋਕਾਂ ਦੇ ਬਹੁਤ ਧੰਨਵਾਦੀ ਹਾਂ। ਉਨ੍ਹਾਂ ਲੋਕਾਂ ਨੂੰ 6 ਜੂਨ ਤੋਂ ਪਹਿਲਾਂ ਨਾ ਮਨਾਉਣ ਦੀ ਅਪੀਲ ਕੀਤੀ। ਕਰੀਬ 1 ਵਜੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਅੰਮਿ੍ਤਪਾਲ ਸਿੰਘ ਪਾਲ ਸਿੰਘ 118237 ਵੋਟਾਂ ਨਾਲ ਅੱਗੇ ਚੱਲ ਰਹੇ ਹਨ |

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਹੋਈਆਂ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ। ਇਸ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਸੂਤਰਾਂ ਅਨੁਸਾਰ ਵੋਟਾਂ ਦੀ ਗਿਣਤੀ ਦੌਰਾਨ ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਅਤੇ ‘ਆਪ’ ਦੇ ਗੁਰਮੀਤ ਸਿੰਘ ਹੇਅਰ ਦੀ ਜਿੱਤ ਯਕੀਨੀ ਹੈ।

Related Articles

Leave a Reply