ਪੰਜਾਬ ਦੇ ਅੰਮ੍ਰਿਤਸਰ ‘ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਕਮਿਸ਼ਨਰੇਟ ਪੁਲਿਸ ਨੇ ਕਈ ਅਪਰਾਧਾਂ ਨੂੰ ਅੰਜਾਮ ਦੇਣ ਵਾਲੇ ਛੇ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਬਲਰਾਮ ਸ਼ਰਮਾ, ਮਨਸੂ ਗਿੱਲ ਵਾਸੀ ਆਨੰਦ ਨਗਰ ਬਟਾਲਾ ਰੋਡ ਅੰਮ੍ਰਿਤਸਰ, ਰਾਜਵੀਰ ਜਿਮ ਮਾਲਕ, ਬਲਰਾਜ, ਦੀਪ ਸਿੰਘ ਅਤੇ ਗੁਰਸੇਵਕ ਸਿੰਘ ਉਰਫ ਮਾਸੀ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਦੋਸ਼ੀ ਕਿਸੇ ਗੈਂਗ ਲਈ ਕੰਮ ਕਰਦਾ ਹੈ ਜਾਂ ਨਹੀਂ।
