ਪੰਜਾਬ ਦੇ ਅੰਮ੍ਰਿਤਸਰ ‘ਚ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਮਿਲਿਆ ਹੈ। ਬੰਬ ਮਿਲਣ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਪੁਲਸ ਨੇ ਜਾਂਚ ਕਰਦੇ ਹੋਏ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਬੰਬ ਥਾਣੇ ਦੇ ਬਾਹਰ ਹੀ ਮਿਲਿਆ ਹੈ। ਜ਼ਿਲ੍ਹਾ ਦਿਹਾਤੀ ਦੇ ਅਜਨਾਲਾ ਥਾਣੇ ਤੋਂ ਥੋੜ੍ਹੀ ਦੂਰੀ ‘ਤੇ ਐਤਵਾਰ ਸਵੇਰੇ ਇਕ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਬਰਾਮਦ ਕੀਤਾ ਗਿਆ। ਉਥੋਂ ਲੰਘ ਰਹੇ ਲੋਕਾਂ ਨੇ ਜਦੋਂ ਬੰਬ ਦੇਖਿਆ ਤਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਸ ਨੇ ਹਰਕਤ ‘ਚ ਆ ਕੇ ਬੰਬ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਪਿੱਛੇ ਕੋਈ ਵੱਡੀ ਸਾਜ਼ਿਸ਼ ਹੋ ਸਕਦੀ ਹੈ।
