ਜੰਡਿਆਲਾ ਗੁਰੂ ਦੇ ਪਿੰਡ ਨੰਗਲ ਗੁਰੂ ਨੇੜੇ ਇਕ ਪਟਾਕਾ ਫੈਕਟਰੀ ਵਿਚ ਐਤਵਾਰ ਨੂੰ ਹੋਏ ਧਮਾਕੇ ਵਿਚ ਝੁਲਸੇ ਸੱਤ ਲੋਕਾਂ ਵਿਚੋਂ ਦੋ ਦੀ ਸੋਮਵਾਰ ਨੂੰ ਮੌਤ ਹੋ ਗਈ ਹੈ। ਬਕਾਇਆ ਝੁਲਸੇ ਲੋਕਾਂ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ, ਕਿਉਂਕਿ ਪਟਾਕਾ ਫੈਕਟਰੀ ‘ਚ ਧਮਾਕਾ ਇੰਨਾ ਭਿਆਨਕ ਸੀ ਕਿ ਉੱਥੇ ਕੰਮ ਕਰਦੇ ਲੋਕ ਬੁਰੀ ਤਰ੍ਹਾਂ ਨਾਲ ਝੁਲਸੇ ਸਨ। ਝੁਲਸ ਗਏ ਲੋਕਾਂ ਵਿਚ ਇਕ ਔਰਤ ਸਮੇਤ ਸੱਤ ਲੋਕਾਂ ਨੂੰ ਦੋ ਵੱਖ-ਵੱਖ ਨਿੱਜੀ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਤਾਂ ਜੋ ਉਨ੍ਹਾਂ ਦਾ ਇਲਾਜ ਕੀਤਾ ਜਾ ਸਕੇ।
