ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਚੋਣਾਂ ਤੋਂ ਇਕ ਦਿਨ ਬਾਅਦ ਇਕ ਤਸਕਰ ਦੇ ਘਰ ਛਾਪਾ ਮਾਰ ਕੇ 1 ਕਰੋੜ 97 ਲੱਖ ਰੁਪਏ ਬਰਾਮਦ ਕੀਤੇ ਹਨ। ਬੀਐਸਐਫ ਵੱਲੋਂ ਮਿਲੀ ਸੂਚਨਾ ਤੋਂ ਬਾਅਦ ਪੰਜਾਬ ਪੁਲਿਸ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ। ਬੀਐਸਐਫ ਨੇ ਤਸਕਰ ਦੇ ਘਰੋਂ ਤਿੰਨ ਬੈਗ ਬਰਾਮਦ ਕੀਤੇ, ਜਿਸ ਵਿੱਚ ਇਹ ਸਾਰੀ ਨਕਦੀ ਰੱਖੀ ਹੋਈ ਸੀ।
