2 ਮਾਰਚ 2024: ਅੱਜ ਤੋਂ ਆਮ ਆਦਮੀ ਪਾਰਟੀ ਦੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੋ ਦਿਨਾਂ ਦੌਰੇ ਤੇ ਪੰਜਾਬ ਆ ਰਹੇ ਹਨ| ਇਸ ਦੌਰਾਨ ਸੀਐਮ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਮੌਜ਼ੂਦ ਰਹਿਣਗੇ | ਕਿਆਸ ਲਗਾਈ ਜਾ ਰਿਹਾ ਹੈ ਕਿ ਉਨ੍ਹਾਂ ਦਾ ਸਮਾਂ ਲੋਕ ਸਭਾ ਚੋਣਾਂ ‘ਤੇ ਕੇਂਦਰਿਤ ਰਹੇਗਾ | ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਲੋਕ ਸਭਾ ਉਮੀਦਵਾਰਾਂ ਬਾਰੇ ਗੱਲਬਾਤ ਕਰ ਸਕਦੇ ਹਨ| ਹਾਸਲ ਜਾਣਕਾਰੀ ਮੁਤਾਬਕ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਪਹੁੰਚਣਗੇ| ਇੱਥੇ ਉਹ ਪੰਜਾਬ ਦੇ 165 ਮੁਹੱਲਾ ਕਲੀਨਿਕ ਪੰਜਾਬ ਨੂੰ ਸੌਂਪਣਗੇ| ਇਸ ਦੌਰਾਨ ਵਿਸ਼ਾਲ ਰੈਲੀ ਵੀ ਕੀਤੀ ਜਾ ਰਹੀ| ਇਸ ਦੇ ਨਾਲ ਹੀ ਐਤਵਾਰ ਨੂੰ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵਪਾਰਕ ਮੀਟਿੰਗ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ| ਅਰਵਿੰਦ ਕੇਜਰੀਵਾਲ ਐਤਵਾਰ ਨੂੰ ਲੁਧਿਆਣੇ ‘ਚ ਮੀਟਿੰਗ ਸਮਾਰੋਹ ਵਿੱਚ ਹਿੱਸਾ ਲੈਣ ਜਾ ਰਹੇ ਨੇ ਅਤੇ 3 ਉੱਘੇ ਸਕੂਲਾਂ ਦਾ ਉਦਘਾਟਨ ਵੀ ਕਰਨਗੇ| ਇਹ ਤਿੰਨ ਉੱਘੇ ਸਕੂਲ ਤਿਆਰ ਹਨ ਅਤੇ ਐਤਵਾਰ ਨੂੰ ਪੰਜਾਬ ਵਾਸੀਆਂ ਨੂੰ ਸੌਂਪ ਦਿੱਤੇ ਜਾਣਗੇ |
