ਆਮ ਆਦਮੀ ਪਾਰਟੀ ਦੇ ਵਨੀਤ ਧੀਰ ਜਲੰਧਰ ਦੇ ਮੇਅਰ ਚੁਣੇ ਗਏ ਹਨ। ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਬਲਵੀਰ ਸਿੰਘ ਬਿੱਟੂ ਢਿੱਲੋਂ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਮਲਕੀਤ ਸਿੰਘ ਦੀ ਚੋਣ ਕੀਤੀ ਗਈ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਕੈਬਨਿਟ ਮੰਤਰੀ ਮਹਿੰਦਰ ਭਗਤ, ਵਿਧਾਇਕ ਰਮਨ ਅਰੋੜਾ ਅਤੇ ਵਿਧਾਇਕ ਬਲਕਾਰ ਸਿੰਘ ਵੀ ਮੌਜੂਦ ਸਨ। ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਜਨਤਾ ਵੱਲੋਂ ਦਿੱਤੇ ਫਤਵੇ ਅਨੁਸਾਰ ਮੇਅਰ ਦੀ ਚੋਣ ਹੋਈ ਸੀ ਅਤੇ ਹੁਣ ਨਵੇਂ ਹਾਊਸ ਵਿੱਚ ਲੋਕਾਂ ਦੇ ਕੰਮ ਕਰਵਾਏ ਜਾਣਗੇ।
