ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ‘ਚ ਸੱਤਾਧਾਰੀ ਪਾਰਟੀ ‘ਆਪ’ ਨੇ ਤਿੰਨ ਸੀਟਾਂ ‘ਤੇ ਹੂੰਝਾ ਫੇਰ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਇਕ ਸੀਟ ‘ਤੇ ਕਬਜ਼ਾ ਕਰ ਲਿਆ ਹੈ। ਇਨ੍ਹਾਂ ਵਿੱਚੋਂ ਚੱਬੇਵਾਲ (ਹੁਸ਼ਿਆਰਪੁਰ), ਡੇਰਾ ਬਾਬਾ ਨਾਨਕ (ਗੁਰਦਾਸਪੁਰ) ਅਤੇ ਗਿੱਦੜਬਾਹਾ (ਮੁਕਤਸਰ) ਸੀਟਾਂ ਆਮ ਆਦਮੀ ਪਾਰਟੀ ਨੇ ਜਿੱਤੀਆਂ ਹਨ। ਚੱਬੇਵਾਲ ਤੋਂ ਡਾ: ਇਸ਼ਾਂਕ ਕੁਮਾਰ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਅਤੇ ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਜੇਤੂ ਰਹੇ ਹਨ। ਜਦੋਂਕਿ ਸਗਨਰੂਰ ਜ਼ਿਲ੍ਹੇ ਦੀ ਬਰਨਾਲਾ ਸੀਟ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਢਿੱਲੋਂ ਜੇਤੂ ਰਹੇ ਹਨ।
