2 ਮਾਰਚ 2024: ਕਪੂਰਥਲਾ ਦੇ ਪਿੰਡ ਸਿੱਧਵਾਂ ਦਾ ਰਹਿਣ ਵਾਲਾ 21 ਸਾਲਾਂ ਨੌਜਵਾਨ ਜਸਪ੍ਰੀਤ ਸਿੰਘ ਜੱਸੀ ਪੁੱਤਰ ਜਸਵੀਰ ਸਿੰਘ ਸਿੱਧੂ ਸ਼ੁੱਕਰਵਾਰ ਸ਼ਾਮ ਨੂੰ ਮੌਸਮ ਖ਼ਰਾਬ ਹੋਣ ਦੇ ਕਾਰਨ ਪੈ ਰਹੀ ਕਿਣਮਿਣ ਅਤੇ ਗਰਜ਼ ਰਹੇ ਬੱਦਲਾਂ ਦੇ ਚੱਲਦੇ ਆਪਣੇ ਖੇਤਾਂ ਵਿਚ ਲੱਗੀਆਂ ਆਲੂਆਂ ਦੀਆਂ ਢੇਰੀਆਂ ਨੂੰ ਤਰਪਾਲ ਦੇ ਨਾਲ ਢੱਕ ਰਿਹਾ ਸੀ ਤਾਂ ਅਚਾਨਕ ਉਸ ਦੇ ਉੱਪਰ ਅਸਮਾਨੀ ਬਿਜਲੀ ਡਿੱਗ ਪਈ ਜਿਸ ਕਾਰਨ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।
