ਅੱਜ ਸਵੇਰੇ ਉਸ ਸਮੇਂ ਲੋਕਾਂ ਵਿੱਚ ਸਨਸਨੀ ਫੈਲ ਗਈ ਜਦੋਂ ਸਥਾਨਕ ਸਿਵਲ ਹਸਪਤਾਲ ਅਤੇ ਜੈਨ ਹਸਪਤਾਲ ਦੇ ਮੁੱਖ ਗੇਟ ਦੇ ਬਾਹਰ ਇੱਕ ਬੱਚੀ ਦਾ ਭਰੂਣ ਬਰਾਮਦ ਹੋਇਆ। ਇਸ ਭਰੂਣ ਨੂੰ ਕੁਝ ਕੁੱਤਿਆਂ ਨੇ ਪਾੜ ਦਿੱਤਾ ਸੀ, ਜਿਸ ਦਾ ਖੁਲਾਸਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਤੋਂ ਹੋਇਆ। ਸੂਚਨਾ ਮਿਲਣ ‘ਤੇ ਥਾਣਾ ਸਿਟੀ ਨੰਬਰ 1 ਦੀ ਪੁਲਸ ਅਤੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੁਖੀ ਆਪਣੀ ਟੀਮ ਨਾਲ ਪਹੁੰਚੇ ਅਤੇ ਘਟਨਾ ‘ਤੇ ਗੁੱਸਾ ਜ਼ਾਹਰ ਕੀਤਾ ਅਤੇ ਕੰਨਿਆ ਭਰੂਣ ਸੁੱਟਣ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਪੁਲੀਸ ਨੇ ਭਰੂਣ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ।
