ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਐਲਾਨ ਦੇ ਵਿਚਕਾਰ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨ ਆਗੂਆਂ ਨੂੰ ਮੀਟਿੰਗ ਲਈ ਪੱਤਰ ਜਾਰੀ ਕੀਤਾ ਗਿਆ ਹੈ| ਇਹ ਪੱਤਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਯੂਨਾਈਟਿਡ ਕਿਸਾਨ ਮੋਰਚਾ ਗੈਰ ਰੈਜਨੀਤਿਕ ਅਤੇ ਸਰਵਣ ਸਿੰਘ ਪੰਧੇਰ ਕਿਸਾਨ ਮਜ਼ਦੂਰ ਮੋਰਚਾ ਨੂੰ ਲਿਖਿਆ | ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਰਾਏ 12 ਫਰਵਰੀ ਨੂੰ ਸ਼ਾਮ 5 ਵਜੇ ਮੀਟਿੰਗ ਚੰਡੀਗੜ੍ਹ ਵਿੱਚ ਕਿਸਾਨ ਯੂਨੀਅਨ ਨਾਲ ਮੁਲਾਕਾਤ ਕਰਨਗੇ| ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਪਹਿਲੀ ਮੀਟਿੰਗ ਤੋਂ ਬਾਅਦ ਹੁਣ ਇਹ ਦੂਜੀ ਮੀਟਿੰਗ ਸੱਦੀ ਗਈ ਹੈ| ਦੱਸ ਦਈਏ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਵਾਰ ਫਿਰ ਕਿਸਾਨਾਂ ਨੇ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕਰ ਦਿੱਤਾ ਹੈ| ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੋਇਆ ਹੈ|
