BTV BROADCASTING

ਇੱਕ ਹੋਰ ਛੁੱਟੀ ਦਾ ਐਲਾਨ, ਸਕੂਲ 2 ਦਿਨ ਬੰਦ ਰਹਿਣਗੇ

ਇੱਕ ਹੋਰ ਛੁੱਟੀ ਦਾ ਐਲਾਨ, ਸਕੂਲ 2 ਦਿਨ ਬੰਦ ਰਹਿਣਗੇ

ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ 12 ਫਰਵਰੀ ਨੂੰ ਪੰਜਾਬ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ 11 ਫਰਵਰੀ ਨੂੰ ਜਲੰਧਰ ਜ਼ਿਲ੍ਹੇ ਵਿੱਚ ਹੋਣ ਵਾਲੀ ਸ਼ੋਭਾ ਯਾਤਰਾ ਕਾਰਨ ਜ਼ਿਲ੍ਹੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਬੰਦ ਰਹਿਣਗੇ। ਇਸ ਤਰ੍ਹਾਂ, ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 11 ਅਤੇ 12 ਫਰਵਰੀ ਨੂੰ ਬੰਦ ਰਹਿਣਗੇ।

ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲ-ਕਾਲਜ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ 11 ਫਰਵਰੀ ਨੂੰ ਜਲੰਧਰ ਜ਼ਿਲ੍ਹੇ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਹੁਕਮਾਂ ਵਿੱਚ ਕਿਹਾ ਹੈ ਕਿ ਇਹ ਹੁਕਮ ਉਨ੍ਹਾਂ ਸਕੂਲਾਂ ਅਤੇ ਕਾਲਜਾਂ ਦੀਆਂ ਸਬੰਧਤ ਜਮਾਤਾਂ ‘ਤੇ ਲਾਗੂ ਨਹੀਂ ਹੋਣਗੇ ਜਿੱਥੇ ਬੋਰਡ ਅਤੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ਨੂੰ ਹੋਣੀਆਂ ਹਨ।

Related Articles

Leave a Reply