ਓਡੀਸ਼ਾ ਦੇ ਝਾਰਸੁਗੁਡਾ ਜ਼ਿਲੇ ‘ਚ ਸ਼ੁੱਕਰਵਾਰ (19 ਅਪ੍ਰੈਲ) ਦੀ ਸ਼ਾਮ ਨੂੰ ਮਹਾਨਦੀ ‘ਚ ਕਿਸ਼ਤੀ ਪਲਟਣ ਦੇ ਹਾਦਸੇ ‘ਚ ਕੁੱਲ 7 ਲੋਕਾਂ ਦੀ ਮੌਤ ਹੋ ਗਈ। ਕਿਸ਼ਤੀ ਵਿੱਚ 50 ਤੋਂ ਵੱਧ ਲੋਕ ਸਵਾਰ ਸਨ। SDRF ਦੀ ਟੀਮ ਨੇ 48 ਲੋਕਾਂ ਨੂੰ ਬਚਾਇਆ ਹੈ। ਓਡੀਸ਼ਾ ਸਰਕਾਰ ਨੇ ਹਾਦਸੇ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਸੂਬੇ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ।
