Skip to main content

BTV BROADCASTING

ਕਾਂਗਰਸ ਦੇ ਵਫ਼ਦ ਨੇ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ

ਕਾਂਗਰਸ ਦੇ ਵਫ਼ਦ ਨੇ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ

14 ਅਕਤੂਬਰ 2024: ਪੰਜਾਬ ਦੇ ਵਿੱਚ ਜਿਥੇ ਪੰਚਾਇਤੀ ਚੋਣਾਂ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਿਹਾ ਹਨ ਉੱਥੇ ਹੀ ਅੱਜ ਕਾਂਗਰਸ ਦੇ ਆਗੂਆਂ ਦੇ ਵਫ਼ਦ ਵੱਲੋਂ ਚੋਣ ਕਮਿਸ਼ਨ ਦੇ ਨਾਲ ਮੁਲਾਕਤ ਕੀਤੀ ਗਈ, ਜਿਥੇ ਉਹਨਾਂ ਚੋਣ ਕਮਿਸ਼ਨ ਦੇ ਅੱਗੇ ਮੰਗ ਰੱਖੀ ਹੈ ਕਿ ਪੰਚਾਇਤੀ ਚੋਣਾਂ ਨੂੰ ਤਿੰਨ ਹਫ਼ਤਿਆਂ ਦੇ ਲਈ ਰੱਦ ਕੀਤਾ ਜਾਵੇ|

ਦੱਸ ਦੇਈਏ ਕਿ ਕਾਂਗਰਸ ਆਗੂਆਂ ਨੇ ਦੋਸ਼ ਲਗਾਇਆ ਹੈ ਕਿ ਪੰਚਾਇਤੀ ਚੋਣਾਂ ਦੇ ਵਿੱਚ ਵੱਡੇ ਪੱਧਰ ਤੇ ਧੋਖਾਧੜੀ ਹੋਈ ਹੈ, ਜਿਸ ਕਾਰਨ ਲੋਕ ਡਰੇ ਹੋਏ ਹਨ| ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਚੋਣਾਂ ਰੱਦ ਕਰਨ ਦੀ ਮੰਗ ਨਹੀਂ ਕੀਤੀ ਹੈ। ਅਸੀਂ ਪੂਰੀ ਚੋਣ ਪ੍ਰਕਿਰਿਆ ਨੂੰ ਤਿੰਨ ਹਫ਼ਤਿਆਂ ਲਈ ਰੱਦ ਕਰਨ ਦੀ ਮੰਗ ਕੀਤੀ ਹੈ।

Related Articles

Leave a Reply