ਲੋਕ ਸਭਾ ਚੋਣਾਂ ਲਈ ਜਿੱਥੇ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ, ਉੱਥੇ ਹੀ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਦਲ ਬਦਲੀ ਦਾ ਸਿਲਸਿਲਾ ਵੀ ਜਾਰੀ ਹੈ। ਇਸ ਕਾਂਗਰਸ ਪਾਰਟੀ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਦਰਅਸਲ ਲੁਧਿਆਣਾ ਤੋਂ ਵੱਡੀ ਗਿਣਤੀ ਵਿੱਚ ਲੋਕ ਭਾਜਪਾ ਪਾਰਟੀ ਵਿੱਚ ਸ਼ਾਮਲ ਹੋਏ ਹਨ।

ਵਰਨਣਯੋਗ ਹੈ ਕਿ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਮੌਜੂਦਗੀ ਵਿੱਚ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਅਤੇ ਮਹਿਲਾ ਆਗੂ ਲੀਨਾ ਟਪਾਰੀਆ ਆਪਣੇ ਪਰਿਵਾਰ ਅਤੇ ਦੋਸਤਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਰਵਨੀਤ ਬਿੱਟੂ ਵੀ ਮੌਜੂਦ ਸਨ ਜੋ ਹਾਲ ਹੀ ਵਿੱਚ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਇਸ ਤੋਂ ਪਹਿਲਾਂ ਪ੍ਰਨੀਤ ਕੌਰ ਵੀ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਚੁੱਕੀ ਹੈ।
