ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਸਹਿ ਇੰਚਾਰਜ ਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇਜਿੰਦਰ ਸਿੰਘ ਬਿੱਟੂ ਨੇ ਕਾਂਗਰਸ ਛੱਡ ਦਿੱਤੀ ਹੈ। ਕਾਂਗਰਸ ਛੱਡਣ ਤੋਂ ਬਾਅਦ ਬਿੱਟੂ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ। ਬਿੱਟੂ ਨੂੰ ਪ੍ਰਿਅੰਕਾ ਗਾਂਧੀ ਦਾ ਕਰੀਬੀ ਮੰਨਿਆ ਜਾਂਦਾ ਹੈ।
