Skip to main content

BTV BROADCASTING

ਕਿਸਾਨ ਅੰਦੋਲਨ ਦੇ ਦੌਰਾਨ ਗੁਰਪਤਵੰਤ ਸਿੰਘ ਪੰਨੂ ਕਿਸਾਨਾਂ ਨੂੰ ਭੜਕਾਉਣ ਦੀ ਰਚ ਰਿਹਾ ਸਾਜਿਸ਼

ਕਿਸਾਨ ਅੰਦੋਲਨ ਦੇ ਦੌਰਾਨ ਗੁਰਪਤਵੰਤ ਸਿੰਘ ਪੰਨੂ ਕਿਸਾਨਾਂ ਨੂੰ ਭੜਕਾਉਣ ਦੀ ਰਚ ਰਿਹਾ ਸਾਜਿਸ਼

20 ਫਰਵਰੀ 2024: ਖਾਲਿਸਤਾਨ ਦੇ ਹਮਾਇਤੀ ਗੁਰਪਤਵੰਤ ਸਿੰਘ ਪੰਨੂ ਧਰਨਾਕਾਰੀ ਕਿਸਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ਲਗਾਤਾਰ ਕਰ ਰਿਹਾ ਹੈ। ਪੰਨੂ ਨੇ ਹੁਣ ਇੱਕ ਨਵੀਂ ਵੀਡੀਓ ਜਾਰੀ ਕਰਕੇ ਕਿਸਾਨਾਂ ਨੂੰ ਗੋਲੀਆਂ ਦਾ ਜਵਾਬ ਗੋਲੀਆਂ ਨਾਲ ਦੇਣ ਲਈ ਉਕਸਾਇਆ ਹੈ। ਪੰਨੂ ਨੇ ਕਿਸਾਨਾਂ ਨੂੰ ਇੱਥੋਂ ਤੱਕ ਕਹਿ ਦਿੱਤਾ ਕਿ ਪਾਕਿਸਤਾਨ ਦੇ ਕਰਤਾਰਪੁਰ ਕਸਬੇ ਵਿੱਚ ਭਾਰੀ ਮਾਤਰਾ ਵਿੱਚ ਹਥਿਆਰ ਪਹੁੰਚਾ ਦਿੱਤੇ ਗਏ ਹਨ ਅਤੇ ਜੇਕਰ ਕਿਸਾਨ ਗੋਲੀ ਦਾ ਜਵਾਬ ਗੋਲੀਆਂ ਨਾਲ ਦੇਣਾ ਚਾਹੁੰਦੇ ਹਨ ਤਾਂ ਇਹ ਹਥਿਆਰ ਪਾਕਿਸਤਾਨ ਤੋਂ ਰਾਜਸਥਾਨ ਰਾਹੀਂ ਭਾਰਤ ਪਹੁੰਚਾਏ ਜਾਣਗੇ।

ਪੰਨੂ ਨੇ ਭਾਰਤ ਵਿੱਚ ਆਪਣੀਆਂ ਮੰਗਾਂ ਲਈ ਲੜ ਰਹੇ ਕਿਸਾਨਾਂ ਨੂੰ ਭੜਕਾ ਕੇ ਨੁਕਸਾਨ ਪਹੁੰਚਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਹੈ। ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਨੂੰ ਖੂਨ-ਖਰਾਬੇ ਵਿੱਚ ਬਦਲਣ ਦੀ ਸਾਜ਼ਿਸ਼ ਰਚੀ ਗਈ ਹੈ। ਪੰਨੂ ਨੇ ਪੰਜਾਬ ਦੇ ਨੌਜਵਾਨਾਂ ਨੂੰ ਦਿੱਲੀ ਜਾਣ ਦੀ ਬਜਾਏ ਹਥਿਆਰ ਚੁੱਕਣ ਅਤੇ ਦਿੱਲੀ ‘ਤੇ ਕਬਜ਼ਾ ਕਰਨ ਲਈ ਕਿਹਾ ਹੈ।

Related Articles

Leave a Reply