ਕਿਸਾਨਾਂ ਵੱਲੋਂ ਜਾਰੀ ਪ੍ਰਦਰਸ਼ਨ ਵਿਚਾਲੇ ਹਰਿਆਣਾ ਪੁਲਿਸ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ ਜਿਸ ‘ਚ ਉਨ੍ਹਾਂ ਕਿਹਾ ਕਿ, “ਦਾਤਾ ਸਿੰਘ-ਖਨੌਰੀ ਬਾਰਡਰ ‘ਤੇ ਧਰਨਾਕਾਰੀਆਂ ਨੇ ਨਾੜ ਅੱਗ ਲੈ ਕੇ ਉਸ ‘ਚ ਮਿਰਚਾਂ ਦਾ ਪਾਊਡਰ ਪਾ ਕੇ ਪੁਲਿਸ ਨੂੰ ਚਾਰੋਂ ਪਾਸਿਓਂ ਘੇਰ ਲਿਆ, ਪਥਰਾਅ ਕਰਨ ਦੇ ਨਾਲ-ਨਾਲ ਪੁਲਿਸ ਮੁਲਾਜ਼ਮਾਂ ‘ਤੇ ਲਾਠੀਆਂ ਅਤੇ ਡੰਡਿਆਂ ਦੀ ਵਰਤੋਂ ਕੀਤੀ, ਜਿਸ ਕਾਰਨ 12 ਦੇ ਕਰੀਬ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ, ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।”
