ਹਰਿਆਣਾ ਵਿੱਚ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਸੰਯੁਕਤ ਕਿਸਾਨ ਮੋਰਚਾ ਅਤੇ 13 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਸਮੇਤ 26 ਕਿਸਾਨ ਜਥੇਬੰਦੀਆਂ ਦਿੱਲੀ ਵੱਲ ਮਾਰਚ ਕਰਨਗੀਆਂ। ਜਿਸ ਕਾਰਨ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ, ਸਿਰਸਾ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਸਵੇਰੇ 6 ਵਜੇ ਤੋਂ ਤਿੰਨ ਦਿਨਾਂ ਲਈ ਇੰਟਰਨੈੱਟ ਬੰਦ ਰਹੇਗਾ।