
ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਲ ਹੀ ‘ਚ ਇਕ ਇੰਟਰਵਿਊ ਦੌਰਾਨ ਉਸ ਕਾਨੂੰਨ ਨੂੰ ਹਾਸੋਹੀਣਾ ਦੱਸਿਆ, ਜਿਸ ਦੇ ਤਹਿਤ ਦੇਸ਼ ‘ਚ ਜਨਮ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਆਪਣੇ-ਆਪ ਅਮਰੀਕੀ ਨਾਗਰਿਕਤਾ ਮਿਲ ਜਾਂਦੀ ਹੈ। ਟਰੰਪ ਨੇ ਸੰਕੇਤ ਦਿੱਤਾ ਕਿ ਉਹ 20 ਜਨਵਰੀ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਇਸ ਕਾਨੂੰਨ ਨੂੰ ਰੱਦ ਕਰਨ ਲਈ ਕਦਮ ਚੁੱਕਣਗੇ।
ਨਾਗਰਿਕਤਾ ਨਾਲ ਜੁੜਿਆ ਇਹ ਕਦਮ ਟਰੰਪ ਲਈ ਇੰਨਾ ਆਸਾਨ ਹੋਵੇਗਾ, ਪਰ ਜੇਕਰ ਉਹ ਇਸ ਨਿਯਮ ਨੂੰ ਬਦਲਣ ‘ਚ ਸਫਲ ਹੋ ਜਾਂਦੇ ਹਨ ਤਾਂ ਇਸ ਦਾ ਲੰਬੇ ਸਮੇਂ ਤੱਕ ਕੀ ਅਸਰ ਪਵੇਗਾ? ਇਸ ਦਾ ਭਾਰਤੀਆਂ ਸਮੇਤ ਹੋਰ ਦੇਸ਼ਾਂ ਦੇ ਨਾਗਰਿਕਾਂ ‘ਤੇ ਕੀ ਪ੍ਰਭਾਵ ਪਵੇਗਾ?
ਵੱਡੀ ਗੱਲ ਇਹ ਹੈ ਕਿ ਇਹ ਅਧਿਕਾਰ ਅਮਰੀਕਾ ਦੇ ਸੰਵਿਧਾਨ ਦੀ 14ਵੀਂ ਸੋਧ ਤਹਿਤ ਦਿੱਤਾ ਗਿਆ ਹੈ, ਜਿਸ ਕਾਰਨ ਦੇਸ਼ ਦੀਆਂ ਸਰਹੱਦਾਂ ਦੇ ਅੰਦਰ ਪੈਂਦੇ ਇਲਾਕੇ ਵਿੱਚ ਪੈਦਾ ਹੋਏ ਹਰ ਵਿਅਕਤੀ ਨੂੰ ਆਪਣੇ-ਆਪ ਹੀ ਅਮਰੀਕੀ ਨਾਗਰਿਕਤਾ ਮਿਲ ਜਾਂਦੀ ਹੈ, ਭਾਵੇਂ ਉਸ ਦੇ ਮਾਤਾ-ਪਿਤਾ ਕਿਸੇ ਵੀ ਦੇਸ਼ ਦੇ ਹੋਣ।