BTV BROADCASTING

ਕੇਂਦਰੀ ਜੇਲ੍ਹ ਗੋਇੰਦਵਾਲ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰੀ, ਇਹ ਸ਼ੱਕੀ ਵਸਤੂ  ਬਰਾਮਦ

ਕੇਂਦਰੀ ਜੇਲ੍ਹ ਗੋਇੰਦਵਾਲ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰੀ, ਇਹ ਸ਼ੱਕੀ ਵਸਤੂ ਬਰਾਮਦ

ਜ਼ਿਲ੍ਹੇ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੀ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਲਗਾਤਾਰ ਚਰਚਾ ਦਾ ਵਿਸ਼ਾ ਬਣ ਰਹੀ ਹੈ ਕਿਉਂਕਿ ਇਸ ਜੇਲ੍ਹ ਵਿੱਚੋਂ ਨਿੱਤ ਦਿਨ ਨਸ਼ੀਲੇ ਪਦਾਰਥ ਅਤੇ ਮੋਬਾਈਲ ਫੋਨ ਬਰਾਮਦ ਹੋ ਰਹੇ ਹਨ। ਚੈਕਿੰਗ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਮੁੜ 11 ਮੋਬਾਈਲ ਅਤੇ 2 ਚਾਰਜਰ ਬਰਾਮਦ ਕੀਤੇ। ਪੁਲੀਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ।

 ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਸੁਸ਼ੀਲ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਦੇ ਸੁਰੱਖਿਆ ਅਮਲੇ ਵੱਲੋਂ ਰੋਜ਼ਾਨਾ ਵਾਂਗ ਵੱਖ-ਵੱਖ ਬੈਰਕਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਚੈਕਿੰਗ ਦੌਰਾਨ ਸੁਰੱਖਿਆ ਕਰਮਚਾਰੀਆਂ ਨੇ 7 ਟੱਚ ਮੋਬਾਈਲ, 4 ਕੀਪੈਡ ਮੋਬਾਈਲ ਸਮੇਤ 9 ਸਿਮ ਅਤੇ 2 ਜੁਗਾਡੂ ਚਾਰਜਰ ਬਰਾਮਦ ਕੀਤੇ। ਇਸ ਸਾਰੀ ਬਰਾਮਦਗੀ ਦੀ ਸੂਚਨਾ ਤੁਰੰਤ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੂੰ ਦਿੱਤੀ ਗਈ। ਉਕਤ ਥਾਣੇ ਦੇ ਏ.ਐਸ.ਆਈ. ਰਣਜੀਤ ਸਿੰਘ ਵੱਲੋਂ ਜਤਿਨ ਸੇਠੀ ਪੁੱਤਰ ਸੰਦੀਪ ਸੇਠੀ ਵਾਸੀ ਜਲੰਧਰ ਦੇ ਬਿਆਨਾਂ ’ਤੇ ਕੇਸ ਦਰਜ ਕੀਤਾ ਗਿਆ ਹੈ।  

Related Articles

Leave a Reply