16ਫ਼ਰਵਰੀ 2024: ਕਿਸਾਨ ਅੰਦੋਲਨ ਦਰਮਿਆਨ ਕੇਂਦਰ ਸਰਕਾਰ ਨੇ ਪੰਜਾਬ-ਹਰਿਆਣਾ ਸਰਹੱਦ ਦੇ ਨਾਲ ਲੱਗਦੇ ਕਈ ਖੇਤਰਾਂ ਵਿੱਚ ਇੰਟਰਨੈਟ ‘ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਦੇ ਸਮਾਣਾ, ਘਨੌਰ, ਦੇਵੀਗੜ੍ਹ, ਬਲਬੇੜਾ, ਜ਼ਿਲ੍ਹਾ ਸੰਗਰੂਰ ਦੇ ਪੀ.ਐਸ.ਖਨੌਰੀ, ਮਾਣੂਕੇ, ਲਹਿਰਾ, ਸੁਨਾਮ, ਛਾਜਲੀ ਅਤੇ ਫ਼ਤਹਿਗੜ੍ਹ ਸਾਹਿਬ ਵਿੱਚ 16 ਫਰਵਰੀ ਦੀ ਰਾਤ ਤੱਕ ਇੰਟਰਨੈੱਟ ਬੰਦ ਰਹੇਗਾ।
