24 ਮਾਰਚ 2024: ਵੇਲਜ਼ ਦੀ ਰਾਜਕੁਮਾਰੀ ਕੇਟ ਮਿਡਲਟਨ ਕੈਂਸਰ ਨਾਲ ਜੂਝ ਰਹੀ ਹੈ। ਸ਼ੁੱਕਰਵਾਰ ਨੂੰ ਜਦੋਂ ਉਸਨੇ ਇਸ ਗੱਲ ਦਾ ਖੁਲਾਸਾ ਕੀਤਾ ਅਤੇ ਕਿਹਾ ਕਿ ਉਹ ਕੀਮੋਥੈਰੇਪੀ ਲੈ ਰਹੀ ਹੈ। ਇਸ ਖੁਲਾਸੇ ਤੋਂ ਬਾਅਦ ਉਨ੍ਹਾਂ ਨੂੰ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ। ਕੇਟ ਨੇ ਕਿਹਾ ਹੈ ਕਿ ਉਹ ਲੋਕਾਂ ਤੋਂ ਮਿਲ ਰਹੇ ਸੰਦੇਸ਼ਾਂ ਤੋਂ ਬੇਹੱਦ ਪ੍ਰਭਾਵਿਤ ਹੈ।
