28 ਜਨਵਰੀ 2024: ਪੰਜਾਬ ਦੇ ਫਰੀਦਕੋਟ ਦੀ ਰਹਿਣ ਵਾਲੀ ਇੱਕ ਲੜਕੀ ਦੀ ਕੈਨੇਡਾ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਜਦੋਂ ਦੋ ਦਿਨਾਂ ਤੱਕ ਪਰਿਵਾਰ ਦੀ ਕੋਈ ਸੁਣਵਾਈ ਨਾ ਹੋਈ ਤਾਂ ਫਰੀਦਕੋਟ ਦੇ ਰਹਿਣ ਵਾਲੇ ਪਰਿਵਾਰ ਨੇ ਕੈਨੇਡਾ ਰਹਿੰਦੇ ਉਸ ਦੇ ਦੋਸਤ ਨਾਲ ਸੰਪਰਕ ਕੀਤਾ। ਜਿਸ ਤੋਂ ਬਾਅਦ ਪੁਲਿਸ ਨੂੰ ਬੁਲਾਇਆ ਗਿਆ ਅਤੇ ਲੜਕੀ ਦੇ ਕਮਰੇ ਦਾ ਦਰਵਾਜ਼ਾ ਖੋਲ੍ਹਿਆ ਗਿਆ। ਬੱਚੀ ਦੀ ਲਾਸ਼ ਬੈੱਡ ‘ਤੇ ਪਈ ਸੀ। ਕੈਨੇਡੀਅਨ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਮ੍ਰਿਤਕ ਦੀ ਪਛਾਣ ਫਰੀਦਕੋਟ ਦੀ ਬਲਬੀਰ ਬਸਤੀ ਵਾਸੀ ਨਵਨੀਤ ਵਜੋਂ ਹੋਈ ਹੈ।
