ਰਾਏਕੋਟ ਦੇ ਪਿੰਡ ਲੋਹਟਬੱਦੀ ਦੀ 23 ਸਾਲਾ ਲੜਕੀ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਤਨਵੀਰ ਕੌਰ ਪੁੱਤਰੀ ਰਣਜੀਤ ਸਿੰਘ ਪਿਛਲੇ ਸਾਲ ਸਟੱਡੀ ਵੀਜ਼ੇ ’ਤੇ ਬਰੈਂਪਟਨ (ਕੈਨੇਡਾ) ਗਈ ਸੀ। ਉੱਥੇ ਉਹ ਪੜ੍ਹਾਈ ਦੇ ਬੋਝ ਤੇ ਕੰਮ ਨਾ ਮਿਲਣ ਕਾਰਨ ਪਰੇਸ਼ਾਨ ਰਹਿੰਦੀ ਸੀ। ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰ ਤੇ ਪਿੰਡ ਵਾਸੀਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕਾ ਦੀ ਲਾਸ਼ ਪਿੰਡ ਲਿਆਉਣ ’ਚ ਉਨ੍ਹਾਂ ਦੀ ਮਦਦ ਕੀਤੀ ਜਾਵੇ।