ਮੋਗਾ ਪੁਲਸ ਨੇ ਟਰੈਵਲ ਏਜੰਟ ਅਮਨਦੀਪ ਸਿੰਘ ਵਾਸੀ ਪਿੰਡ ਕਾਨਿਆਂਵਾਲੀ ਫਰੀਦਕੋਟ ‘ਤੇ ਹਰਪਾਲ ਸਿੰਘ ਵਾਸੀ ਪਿੰਡ ਕੱਦਗਿੱਲ ਤਰਨਤਾਰਨ ਦੇ ਪੁੱਤਰ ਪ੍ਰਭਦਿਆਲ ਸਿੰਘ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 27 ਲੱਖ 65 ਹਜ਼ਾਰ ਰੁਪਏ ਠੱਗਣ ਦਾ ਦੋਸ਼ ਲਗਾਇਆ ਹੈ। ਪੁਲਸ ਨੇ ਜਾਂਚ ਤੋਂ ਬਾਅਦ ਕਥਿਤ ਦੋਸ਼ੀ ਟਰੈਵਲ ਏਜੰਟ ਖਿਲਾਫ ਥਾਣਾ ਮੋਗਾ ‘ਚ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਿਟੀ ਮੋਗਾ ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਵਿਰਦੀ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਕਪਤਾਨ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ ਵਿੱਚ ਹਰਪਾਲ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਟਰੈਵਲ ਏਜੰਟ ਅਮਨਦੀਪ ਸਿੰਘ ਅਤੇ ਉਸਦੇ ਦੋਸਤ ਰਾਜਕੁਮਾਰ ਜਿਸ ਦੀ ਮੌਤ ਹੋ ਚੁੱਕੀ ਹੈ, ਉਸਨੇ ਸਤੰਬਰ 2021 ਵਿੱਚ ਮੋਗਾ ਵਿਖੇ ਆਪਣੇ ਪੁੱਤਰ ਨੂੰ ਕੈਨੇਡਾ ਭੇਜਣ ਦੀ ਗੱਲ ਕੀਤੀ ਸੀ।
