ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਭਾਜਪਾ ਦੀ ਲੋਕ ਸਭਾ ਮੈਂਬਰ ਚੁਣੀ ਗਈ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਦਾ ਮਾਮਲਾ ਗਰਮਾ ਗਿਆ ਹੈ। ਕੰਗਨਾ ਨੂੰ ਥੱਪੜ ਮਾਰਨ ਵਾਲੀ CISF ਮਹਿਲਾ ਕਾਂਸਟੇਬਲ ਕੁਲਵਿੰਦਰ ਦੇ ਸਮਰਥਨ ‘ਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਸਾਹਮਣੇ ਆ ਗਈਆਂ ਹਨ। ਕਿਸਾਨ ਭਵਨ ਵਿੱਚ ਕਿਸਾਨਾਂ ਦੇ ਵਲੋਂ ਪ੍ਰੈੱਸ ਕਾਨਫ਼ਰੰਸ ਵੀ ਕੀਤੀ ਗਈ ਹੈ|
