ਚੰਡੀਗੜ੍ਹ ਏਅਰਪੋਰਟ ‘ਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੇ ਨਾਲ ਥੱਪੜ ਮਾਰਨ ਦੀ ਘਟਨਾ ਦਾ ਨਵਾਂ ਅਪਡੇਟ ਸਾਹਮਣੇ ਆਇਆ ਹੈ। ਕੰਗਣਾ ਨੂੰ ਥੱਪੜ ਮਾਰਨ ਵਾਲੀ ਸੀਆਈਐਸਐਫ ਦੀ ਮਹਿਲਾ ਸਿਪਾਹੀ ਕੁਲਵਿੰਦਰ ਕੌਰ ਦੇ ਭਰਾ ਨੇ ਮਾਮਲੇ ਨੂੰ ਲੈ ਕੇ ਬਿਆਨ ਦਿੱਤਾ ਹੈ। ਲੇਡੀ ਕਾਂਸਟੇਬਲ ਕੁਲਵਿੰਦਰ ਕੌਰ ਦੇ ਭਰਾ ਸ਼ੇਰ ਸਿੰਘ ਮਹੀਵਾਲ ਨੇ ਵੀ ਇਸ ਮਾਮਲੇ ਸਬੰਧੀ ਵੀਡੀਓ ਜਾਰੀ ਕੀਤੀ ਹੈ। ਸ਼ੇਰ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਜਾਂਚ ਮੁਕੰਮਲ ਕਰ ਲਈ ਗਈ ਹੈ, ਹੁਣ ਸਿਰਫ਼ ਫੈਸਲੇ ਦੀ ਉਡੀਕ ਹੈ। ਫੈਸਲੇ ਵਿੱਚ ਪੱਖਪਾਤ ਨਹੀਂ ਹੋਣਾ ਚਾਹੀਦਾ, ਦੋਵਾਂ ਧਿਰਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।
