ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਇਲਾਕੇ ਵਿੱਚ ਡੇਰਾ ਬਾਬਾ ਨਾਨਕ ਰੋਡ ’ਤੇ ਸਥਿਤ ਇੱਕ ਕੱਪੜੇ ਦੀ ਦੁਕਾਨ ’ਤੇ ਦੇਰ ਸ਼ਾਮ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ‘ਚ ਇਕ ਵਿਅਕਤੀ ਜ਼ਖਮੀ ਹੋ ਗਿਆ। ਮੁੱਢਲੀ ਜਾਣਕਾਰੀ ਅਨੁਸਾਰ ਇਹ ਗੋਲੀਬਾਰੀ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਈ ਹੈ।
ਘਟਨਾ ਤੋਂ ਬਾਅਦ ਸਥਾਨਕ ਪੁਲਸ ਤੁਰੰਤ ਮੌਕੇ ‘ਤੇ ਪਹੁੰਚ ਗਈ। ਡੀਐਸਪੀ ਅਜਨਾਲਾ ਗੁਰਵਿੰਦਰ ਸਿੰਘ ਔਲਖ ਅਤੇ ਐਸਐਚਓ ਸਬ-ਇੰਸਪੈਕਟਰ ਸਤਨਾਮ ਸਿੰਘ ਨੇ ਭਾਰੀ ਪੁਲੀਸ ਫੋਰਸ ਨਾਲ ਸਥਿਤੀ ’ਤੇ ਕਾਬੂ ਪਾਇਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਗੋਲੀਬਾਰੀ ਦੀ ਘਟਨਾ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।