MSP ਨੂੰ ਲੈ ਕੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ, ਕਿਸਾਨਾਂ ਵੱਲੋਂ ਹਰਿਆਣਾ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਜਾਰੀ ਹੈ ਇਸੇ ਦੌਰਾਨ ਖਨੌਰੀ ਸਰਹੱਦ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦਿੱਲੀ ਜਾਣ ਦੇ ਕੀਤੇ ਗਏ ਐਲਾਨ ਤੋਂ ਬਾਅਦ ਇੱਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸ਼ੁਭਕਰਮਨ ਸਿੰਘ ਪੁੱਤਰ ਚਰਨਜੀਤ ਸਿੰਘ ਵਜੋਂ ਹੋਈ ਹੈ। ਉਹ ਬਠਿੰਡਾ ਦੇ ਰਾਮਪੁਰਾ ਇਲਾਕੇ ਦੇ ਪਿੰਡ ਬੱਲੋ ਦਾ ਰਹਿਣ ਵਾਲਾ ਸੀ। ਸ਼ੁਭਕਰਮਨ ਦੀ ਲਾਸ਼ ਨੂੰ ਰਾਜਿੰਦਰ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਲਿਆਂਦਾ ਗਿਆ ਹੈ। ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਸ਼ੁਭਕਰਮਨ ਤੋਂ ਇਲਾਵਾ 12 ਹੋਰ ਕਿਸਾਨ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।