BTV BROADCASTING

ਖੈਬਰ ਪਖਤੂਨਖਵਾ ‘ਚ ਭਿਆਨਕ ਸੜਕ ਹਾਦਸਾ

ਖੈਬਰ ਪਖਤੂਨਖਵਾ ‘ਚ ਭਿਆਨਕ ਸੜਕ ਹਾਦਸਾ

ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ‘ਚ ਸ਼ਨੀਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਬੱਸ ਸਟੈਂਡ ‘ਤੇ ਇਕ ਯਾਤਰੀ ਬੱਸ ਹਾਦਸਾਗ੍ਰਸਤ ਹੋ ਗਈ, ਜਿਸ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। 

ਪੁਲਿਸ ਮੁਤਾਬਕ ਇਹ ਹਾਦਸਾ ਕਰਕ ਜ਼ਿਲੇ ਦੇ ਇੰਡਸ ਹਾਈਵੇਅ ‘ਤੇ ਅੰਬੇਰੀ ਕਾਲਾ ਨੇੜੇ ਉਸ ਸਮੇਂ ਵਾਪਰਿਆ, ਜਦੋਂ ਇਕ ਯਾਤਰੀ ਕੋਚ ਅਤੇ ਟਰਾਲੇ ਦੀ ਟੱਕਰ ਤੇਜ਼ ਰਫਤਾਰ ਕਾਰਨ ਹੋਈ। ਇਸ ‘ਚ 9 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਗੰਭੀਰ ਜ਼ਖਮੀ ਹੋ ਗਏ। ਪੁਲਸ ਅਤੇ ਬਚਾਅ ਦਲ ਤੁਰੰਤ ਮੌਕੇ ‘ਤੇ ਪਹੁੰਚ ਗਏ ਅਤੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। 

ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਨੇ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਸਾਰੀਆਂ ਲੋੜੀਂਦੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਗੰਡਾਪੁਰ ਨੇ ਕਿਹਾ, ਅਸੀਂ ਇੰਡਸ ਹਾਈਵੇਅ ‘ਤੇ ਹੋਏ ਇਸ ਦਰਦਨਾਕ ਹਾਦਸੇ ‘ਚ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦੇ ਹਾਂ। 

Related Articles

Leave a Reply