6 ਅਪ੍ਰੈਲ 2024: ਗਵਾਲੀਅਰ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੇ ਖਿਲਾਫ ਸਥਾਈ ਵਾਰੰਟ ਜਾਰੀ ਕੀਤਾ ਹੈ। ਇਹ ਵਾਰੰਟ ਸਾਲ 1995 ਵਿੱਚ ਅਸਲਾ ਐਕਟ ਤਹਿਤ ਦਰਜ ਹੋਏ ਹਥਿਆਰਾਂ ਦੀ ਸਪਲਾਈ ਦੇ ਮਾਮਲੇ ਵਿੱਚ ਜਾਰੀ ਕੀਤਾ ਗਿਆ ਹੈ। ਪੁਲਸ ਜਾਂਚ ‘ਚ ਲਾਲੂ ਪ੍ਰਸਾਦ ਯਾਦਵ ਦਾ ਨਾਂ ਸਾਹਮਣੇ ਆਇਆ ਸੀ। 1998 ‘ਚ ਸੁਣਵਾਈ ਦੌਰਾਨ ਲਾਲੂ ਨੂੰ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਸੀ।
