ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਪਰਾਲੀ ਸਾੜਨ ਦੇ ਮਾਮਲੇ ਵੱਧ ਰਹੇ ਹਨ ਅਤੇ ਹਵਾਵਾਂ ਦੀ ਰਫ਼ਤਾਰ ਮੱਠੀ ਹੋ ਗਈ ਹੈ, ਜਿਸ ਕਾਰਨ ਅਸਮਾਨ ਵਿੱਚ ਧੂੰਏਂ ਦੀ ਮੋਟੀ ਪਰਤ ਜੰਮਣ ਲੱਗੀ ਹੈ। ਇਸ ਕਾਰਨ ਜਿੱਥੇ ਏਅਰ ਕੁਆਲਿਟੀ ਇੰਡੈਕਸ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ, ਉਥੇ ਅੰਮ੍ਰਿਤਸਰ ਦੇ ਹਵਾਈ ਅੱਡੇ ਦੇ ਆਲੇ-ਦੁਆਲੇ ਵਿਜ਼ੀਬਿਲਟੀ ਜ਼ੀਰੋ ਦੇ ਨੇੜੇ ਰਹੀ। ਇਸ ਕਾਰਨ ਇੱਕ ਅੰਤਰਰਾਸ਼ਟਰੀ ਅਤੇ ਇੱਕ ਰਾਸ਼ਟਰੀ ਉਡਾਣ ਨੂੰ ਦਿੱਲੀ ਵੱਲ ਮੋੜ ਦਿੱਤਾ ਗਿਆ। ਦੋਵੇਂ ਉਡਾਣਾਂ ਸੱਤ ਤੋਂ ਅੱਠ ਘੰਟੇ ਦੀ ਦੇਰੀ ਨਾਲ ਅੰਮ੍ਰਿਤਸਰ ਪੁੱਜੀਆਂ।