4 ਮਾਰਚ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਚੋਣ ਕਰਵਾਈ ਜਾਵੇਗੀ। ਦਰਅਸਲ ਪੰਜਾਬ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ਜਿਸ ਦੇ ਮੁਤਾਬਕ ਹੁਣ ਸਾਰੀ ਚੋਣ ਪ੍ਰਕਿਰਿਆ ਨਵੇਂ ਸਿਰੇ ਤੋਂ ਕਰਵਾਈ ਜਾਵੇਗੀ। ਉਮੀਦਵਾਰਾਂ ਵੱਲੋਂ ਨਵੇਂ ਸਿਰੇ ਤੋਂ ਨਾਮਜ਼ਦਗੀ ਦਾਖ਼ਲ ਕੀਤੀ ਜਾਵੇਗੀ। ਉਮੀਦਵਾਰ 28 ਅਤੇ 29 ਫਰਵਰੀ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ।
