ਪੰਜਾਬ ਦੇ ਜਲੰਧਰ ‘ਚ ਸੋਮਵਾਰ ਨੂੰ ਇਕ ਭਿਆਨਕ ਹਾਦਸਾ ਵਾਪਰਿਆ। ਜਲੰਧਰ ‘ਚ ਪਠਾਨਕੋਟ ਬਾਈਪਾਸ ‘ਤੇ ਸਥਿਤ ਰਣਵੀਰ ਕਲਾਸਿਕ ਨੇੜੇ ਹੋਏ ਭਿਆਨਕ ਸੜਕ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ ਹੈ। ਇੱਥੇ ਇੱਕ ਟਰੱਕ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉਡ ਗਏ। ਕਾਰ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ। ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਦੇ ਪਰਖੱਚੇ ਉੱਡ ਗਏ ਅਤੇ ਇਸ ਵਿੱਚ ਸਵਾਰ ਲੋਕ ਵੀ ਕਾਰ ਵਿੱਚ ਹੀ ਫਸ ਗਏ। ਮ੍ਰਿਤਕਾਂ ਨੂੰ ਕਰੇਨ ਦੀ ਮਦਦ ਨਾਲ ਕਾਰ ‘ਚੋਂ ਬਾਹਰ ਕੱਢਿਆ ਗਿਆ। ਕਾਰ ਵਿਚ ਸਵਾਰ ਲੋਕਾਂ ਨੂੰ ਬਚਣ ਦਾ ਕੋਈ ਮੌਕਾ ਨਹੀਂ ਸੀ।