ਜਲੰਧਰ (ਵੈੱਬ ਡੈਸਕ)- ਜਲੰਧਰ ਲੋਕ ਸਭਾ ਸੀਟ ‘ਤੇ 10 ਮਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਦਲ-ਬਦਲੂ ਦਾ ਸਿਲਸਿਲਾ ਵੀ ਜਾਰੀ ਹੈ। ਇਸੇ ਤਹਿਤ ਹੁਣ ਨਵੀਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਜਲੰਧਰ ਵਿਚ ਭਾਜਪਾ ਨੂੰ ਵੱਡਾ ਝਟਕਾ ਲੱਗੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਲੰਧਰ ਤੋਂ ਭਾਜਪਾ ਦਾ ਵੱਡਾ ਆਗੂ ਮੋਹਿੰਦਰ ਭਗਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀ ਤਿਆਰੀ ਕਰ ਰਹੇ ਹਨ। ਉਕਤ ਆਗੂ ਜਲਦੀ ਹੀ ਆਮ ਆਦਮੀ ਪਾਰਟੀ ਦਾ ਝਾੜੂ ਫੜ ਸਕਦੇ ਹਨ। ਇਥੇ ਇਹ ਦੱਸਣਯੋਗ ਹੈ ਕਿ ਬੀਤੇ ਦਿਨੀਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਵੀ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਇਸ ਦੇ ਬਾਅਦ ਕਰਤਾਰਪੁਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਚੌਧਰੀ ਦੇ ਭਤੀਜੇ ਸੁਰਿੰਦਰ ਸਿੰਘ ਚੌਧਰੀ ਵੀ ਕਾਂਗਰਸ ਦਾ ਪੱਲਾ ਛੱਡ ਕੇ ‘ਆਪ’ ਵਿਚ ਸ਼ਾਮਲ ਹੋ ਗਏ