Skip to main content

BTV BROADCASTING

ਜਲੰਧਰ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾਇਆ ਗਿਆ

ਜਲੰਧਰ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾਇਆ ਗਿਆ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਚੋਣ ਅਧਿਕਾਰੀ ਦੇ ਬੁਲਾਰੇ ਨੇ ਦੱਸਿਆ ਕਿ ਜਲੰਧਰ ਦੇ ਪੁਲਿਸ ਕਮਿਸ਼ਨਰ ਆਈਪੀਐਸ ਸਵਪਨ ਸ਼ਰਮਾ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਈਪੀਐਸ ਕੁਲਦੀਪ ਚਾਹਲ ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਬਦਲ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕੀਤਾ ਗਿਆ ਹੈ।

ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਦੋਵਾਂ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ’ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ਵਿੱਚ ਤਾਇਨਾਤੀ ਲਈ ਤਿੰਨ ਯੋਗ ਅਧਿਕਾਰੀਆਂ ਦਾ ਪੈਨਲ ਮੁਹੱਈਆ ਕਰਵਾਉਣ ਲਈ ਵੀ ਕਿਹਾ ਹੈ।

Related Articles

Leave a Reply