ਬਹੁਜਨ ਸਮਾਜ ਪਾਰਟੀ ਨੇ ਜਲੰਧਰ ਪੱਛਮੀ ਸੀਟ ਤੋਂ ਬਿੰਦਰ ਲੱਖਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਨੇ ਦੱਸਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਚੋਣਾਂ ਲਈ ਬਸਪਾ ਦੇ ਉਮੀਦਵਾਰ ਬਿੰਦਰ ਲੱਖਾ ਹੋਣਗੇ। ਲੱਖਾ ਪਾਰਟੀ ਦੇ ਬੂਥ ਲੈਵਲ ਵਰਕਰ ਹਨ ਅਤੇ ਪਾਰਟੀ ਸੰਗਠਨ ਲਈ ਪਿਛਲੇ 25 ਸਾਲਾਂ ਤੋਂ ਵੱਖ-ਵੱਖ ਅਹੁਦਿਆਂ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਬਸਪਾ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਅੱਜ ਹੀ ਦਾਖਲ ਕੀਤੇ ਜਾਣਗੇ।
