Skip to main content

BTV BROADCASTING

ਜਲੰਧਰ: ਬਾਈਕ ਸਵਾਰ ਪਿਓ-ਪੁੱਤ ਨੂੰ ਟਿੱਪਰ ਨੇ ਮਾਰੀ ਟੱਕਰ

ਜਲੰਧਰ: ਬਾਈਕ ਸਵਾਰ ਪਿਓ-ਪੁੱਤ ਨੂੰ ਟਿੱਪਰ ਨੇ ਮਾਰੀ ਟੱਕਰ

ਜਲੰਧਰ ਦੇ ਨਕੋਦਰ ਰੋਡ ‘ਤੇ ਬੁੱਧਵਾਰ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ‘ਚ ਬਾਈਕ ਸਵਾਰ ਪਿਓ-ਪੁੱਤ ਦੀ ਮੌਤ ਹੋ ਗਈ। ਦੋਵੇਂ ਸਬਜ਼ੀ ਮੰਡੀ ਜਾ ਰਹੇ ਸਨ ਕਿ ਟਿੱਪਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਲਾਸ਼ਾਂ ਦੇ ਕਈ ਟੁਕੜੇ-ਟੁਕੜੇ ਹੋ ਗਏ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

ਮ੍ਰਿਤਕਾਂ ਦੀ ਪਛਾਣ ਜਸਵੀਰ ਸਿੰਘ (42) ਅਤੇ ਉਸ ਦੇ ਪੁੱਤਰ ਕਰਮ ਸਿੰਘ (16) ਵਾਸੀ ਹੇਰਾਂ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਕਰਮ ਸਿੰਘ ਦੀ ਚਚੇਰੀ ਭੈਣ ਦਾ ਅੱਜ ਵਿਆਹ ਸੀ। ਇਸ ਕਾਰਨ ਉਹ ਆਪਣੇ ਪਿਤਾ ਨਾਲ ਮਕਸੂਦਾਂ ਮੰਡੀ ਤੋਂ ਸਬਜ਼ੀ ਲੈਣ ਜਾ ਰਿਹਾ ਸੀ। ਖ਼ਾਲਸਾ ਸਕੂਲ ਨੇੜੇ ਕੂੜੇ ਦੇ ਢੇਰ ਕੋਲ ਟਿੱਪਰ ਨੇ ਦੋਵਾਂ ਨੂੰ ਟੱਕਰ ਮਾਰ ਦਿੱਤੀ ਅਤੇ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

Related Articles

Leave a Reply