ਇੱਕ ਦਿਨ ਪਹਿਲਾਂ, ਮਨੀਪੁਰ ਵਿੱਚ ਸੁਰੱਖਿਆ ਬਲਾਂ ਨੂੰ ਇੱਕ ਵੱਡੀ ਸਫਲਤਾ ਮਿਲੀ ਸੀ ਜਦੋਂ ਜਿਰੀਬਾਮ ਵਿੱਚ ਇੱਕ ਮੁਕਾਬਲੇ ਦੌਰਾਨ 10 ਅੱਤਵਾਦੀ ਮਾਰੇ ਗਏ ਸਨ। ਅਗਲੇ ਹੀ ਦਿਨ ਯਾਨੀ ਮੰਗਲਵਾਰ ਨੂੰ ਜਿਰੀਬਾਮ ‘ਚ ਹੀ ਦੋ ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ। ਛੇ ਲੋਕ ਲਾਪਤਾ ਦੱਸੇ ਜਾ ਰਹੇ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲ ਲਾਪਤਾ ਲੋਕਾਂ ਦੀ ਭਾਲ ਲਈ ਮੁਹਿੰਮ ਚਲਾ ਰਹੇ ਹਨ। ਲਾਪਤਾ ਲੋਕਾਂ ਵਿੱਚ ਤਿੰਨ ਔਰਤਾਂ ਅਤੇ ਤਿੰਨ ਬੱਚੇ ਲਾਪਤਾ ਹਨ। ਆਈਜੀਪੀ (ਆਪ੍ਰੇਸ਼ਨਜ਼) ਆਈਕੇ ਮੁਈਵਾ ਨੇ ਦੱਸਿਆ ਕਿ ਜਿਨ੍ਹਾਂ ਦੋ ਮ੍ਰਿਤਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਉਨ੍ਹਾਂ ਦੀ ਪਛਾਣ ਲੈਸ਼ਰਾਮ ਬਲੇਨ ਅਤੇ ਮਾਈਬਾਮ ਕੇਸ਼ੋ ਵਜੋਂ ਹੋਈ ਹੈ। ਦੋਵਾਂ ਦੀਆਂ ਲਾਸ਼ਾਂ ਜਾਕੂਰਾਧੋਰ ਕਰੌਂਗ ਇਲਾਕੇ ‘ਚ ਮਲਬੇ ‘ਚੋਂ ਬਰਾਮਦ ਹੋਈਆਂ ਹਨ। ਅੱਤਵਾਦੀਆਂ ਨੇ ਸੋਮਵਾਰ ਨੂੰ ਇਸ ਇਲਾਕੇ ‘ਚ ਕੁਝ ਦੁਕਾਨਾਂ ਨੂੰ ਅੱਗ ਲਗਾ ਦਿੱਤੀ ਸੀ। ਜਿਰੀਬਾਮ ਜ਼ਿਲ੍ਹਾ ਪ੍ਰਸ਼ਾਸਨ ਨੇ ਇਲਾਕੇ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਮਨਾਹੀ ਦੇ ਹੁਕਮ ਲਾਗੂ ਕਰ ਦਿੱਤੇ ਹਨ।