ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦਾ 21ਵਾਂ ਨਿਯੁਕਤੀ ਸਮਾਰੋਹ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਰੁਸਤਮਜੀ ਮੈਮੋਰੀਅਲ ਵਿਖੇ ਹੋਇਆ। ਪ੍ਰੋਗਰਾਮ ‘ਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਵੀ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਭਾਰਤ ਦੀਆਂ ਸਰਹੱਦਾਂ ਵਧੇਰੇ ਸੁਰੱਖਿਅਤ ਅਤੇ ਪਰਿਭਾਸ਼ਿਤ ਹੁੰਦੀਆਂ ਤਾਂ ਭਾਰਤ ਬਹੁਤ ਤੇਜ਼ੀ ਨਾਲ ਤਰੱਕੀ ਕਰ ਸਕਦਾ ਸੀ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਸਾਡੇ ਦੇਸ਼ ਦੀ ਸ਼ਕਤੀ ਵਿੱਚ ਭਾਰੀ ਵਾਧਾ ਹੋਇਆ ਹੈ।
