ਜੰਮੂ-ਕਸ਼ਮੀਰ ਪੁਲਿਸ ਨੇ ਰਾਜੌਰੀ ਵਿੱਚ ਨਸ਼ਾ ਤਸਕਰੀ ਦੇ ਇੱਕ ਮੁਲਜ਼ਮ ਦੀ ਜਾਇਦਾਦ ਕੁਰਕ ਕੀਤੀ ਹੈ। ਇਸ ਵਿੱਚ ਘਰ ਅਤੇ ਕਾਰ ਵੀ ਸ਼ਾਮਲ ਹੈ, ਜਿਸ ਦੀ ਕੀਮਤ 1.80 ਕਰੋੜ ਰੁਪਏ ਦੱਸੀ ਜਾਂਦੀ ਹੈ। ਪੁਲਿਸ ਨੇ ਦੱਸਿਆ ਕਿ ਤਸਕਰ ਵਿਕਾਸ ਚੋਗਾ ‘ਤੇ ਪਿਛਲੇ ਸਾਲ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਰਾਜੌਰੀ ਦੇ ਸੀਨੀਅਰ ਪੁਲੀਸ ਕਪਤਾਨ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਕਾਰਵਾਈ ਜਾਰੀ ਹੈ।
