Skip to main content

BTV BROADCASTING

ਜੰਮੂ ਕਸ਼ਮੀਰ : ਸ਼੍ਰੀਨਗਰ ਅੱਤਵਾਦੀ ਹਮਲੇ ‘ਚ ਮਰਨ ਵਾਲੇ ਨੌਜਵਾਨ ਅੰਮ੍ਰਿਤਪਾਲ ਸਿੰਘ ਦਾ ਅੰਤਿਮ ਸੰਸਕਾਰ

ਜੰਮੂ ਕਸ਼ਮੀਰ : ਸ਼੍ਰੀਨਗਰ ਅੱਤਵਾਦੀ ਹਮਲੇ ‘ਚ ਮਰਨ ਵਾਲੇ ਨੌਜਵਾਨ ਅੰਮ੍ਰਿਤਪਾਲ ਸਿੰਘ ਦਾ ਅੰਤਿਮ ਸੰਸਕਾਰ

ਸ਼੍ਰੀਨਗਰ ਅੱਤਵਾਦੀ ਹਮਲੇ ਵਿੱਚ ਮਰਨ ਵਾਲੇ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਉਸਦੇ ਜੱਦੀ ਪਿੰਡ ਚਮਿਆਰੀ ਪਹੁੰਚ ਗਈ ਹੈ|ਮ੍ਰਿਤਕ ਅੰਮ੍ਰਿਤਪਾਲ ਦੇ ਪਰਿਵਾਰਿਕ ਮੈਂਬਰਾਂ ਨੇ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੋਂ ਬਾਅਦ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਪਰਿਵਾਰ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਦੇ ਸਰੀਰ ‘ਤੇ ਕੋਈ ਗੋਲੀ ਲੱਗਣ  ਦੇ ਨਿਸ਼ਾਨ ਨਹੀਂ ਹਨ,ਸਰੀਰ ਉਤੇ ਸੱਟਾਂ ਦੇ ਨਿਸ਼ਾਨ ਹਨ।  ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਦੀ ਕੁੱਟਮਾਰ ਕੀਤੀ ਗਈ। ਉਨ੍ਹਾਂ ਕਿਹਾ ਕਿ ਮੈਡੀਕਲ ਰਿਪੋਰਟ ਆਉਣ ਤੱਕ ਉਹ ਉਸ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।ਪਰ ਹੁਣ ਪ੍ਰਸ਼ਾਸ਼ਨ ਦੇ ਭਰੋਸੇ ਤੋ ਬਾਅਦ  ਅੰਮ੍ਰਿਤਪਾਲ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ|

Related Articles

Leave a Reply