15 ਅਕਤੂਬਰ 2204: ਪੰਜਾਬ ਸਰਕਾਰ ਦੇ ਮਿਸ਼ਨ ਨਿਵੇਸ਼ ਨੂੰ ਅੱਜ ਭਰਵਾਂ ਹੁੰਗਾਰਾ ਮਿਲਿਆ ਹੈ। ਦੱਸ ਦੇਈਏ ਕਿ ਅੱਜ (ਮੰਗਲਵਾਰ) ਟੈਲੀਪਰਫਾਰਮੈਂਸ ਗਰੁੱਪ ਦੇ ਸੀਈਓ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇੱਥੇ ਹੀ ਇਹ ਜਾਣਕਾਰੀ ਮਿਲੀ ਹੈ ਕਿ ਟੈਲੀਪਰਫਾਰਮੈਂਸ ਗਰੁੱਪ ਨੇ ਮੋਹਾਲੀ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਸਮੂਹ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਰੁੱਪ ਦੇ ਨਿਵੇਸ਼ ਨਾਲ ਸੂਬੇ ਦੀ ਆਰਥਿਕ ਤਰੱਕੀ ਨੂੰ ਹੋਰ ਹੁਲਾਰਾ ਮਿਲੇਗਾ। ਨਾਲ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।
