ਡਾਕਟਰ ਜਤਿੰਦਰ ਪਾਲ ਸਿੰਘ ਗਿੱਲ ਨੂੰ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ (New Vice Chancellor Appointed) ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਬਾਰੇ ਫ਼ੈਸਲਾ ਬੋਰਡ ਆਫ ਡਾਇਰੈਕਟਰ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਦੱਸਣਯੋਗ ਹੈ ਕਿ ਮੌਜੂਦਾ ਵੀਸੀ ਡਾ ਇੰਦਰਜੀਤ ਸਿੰਘ ਦਾ ਤਿੰਨ ਮਹੀਨੇ ਲਈ ਕਾਰਜਕਾਲ ਵਧਾਇਆ ਗਿਆ ਸੀ, ਜੋ 13 ਸਤੰਬਰ ਨੂੰ ਖਤਮ ਹੋ ਰਿਹਾ ਸੀ। ਬੋਰਡ ਨੇ ਉਨ੍ਹਾਂ ਦੀ ਸੇਵਾਮੁਕਤੀ ਤੋਂ ਦੋ ਦਿਨ ਪਹਿਲਾਂ ਹੀ ਇਹ ਨਿਯੁਕਤੀ ਕਰ ਦਿੱਤੀ ਹੈ।
