ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ ਮੰਗਾਂ ਨਾ ਮੰਨੇ ਜਾਣ ’ਤੇ 5 ਤੋਂ 10 ਸਤੰਬਰ ਤਕ ਦਫ਼ਤਰੀ ਕੰਮਕਾਜ ਬੰਦ ਰੱਖਣ ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਮੰਗਾਂ ਦੀ ਪੂਰਤੀ ਲਈ 16 ਅਗਸਤ ਤਕ ਦਾ ਸਮਾਂ ਦੇਣ ਦੇ ਬਾਵਜੂਦ ਮੰਗਾਂ ਪੂਰੀਆਂ ਨਾ ਹੋਣ ‘ਤੇ ਯੂਨੀਅਨ ਨੇ ਉਪਰੋਕਤ ਐਲਾਨ ਕੀਤਾ ਹੈ | ਹਾਲਾਂਕਿ ਯੂਨੀਅਨ ਵੱਲੋਂ ਸਰਕਾਰ ਨੂੰ ਇਕ ਹੋਰ ਨੋਟਿਸ ਭੇਜਿਆ ਜਾਵੇਗਾ ਜਿਸ ਤਹਿਤ 4 ਸਤੰਬਰ ਤੱਕ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਜਾਵੇਗੀ। ਇਸ ਦੌਰਾਨ 23 ਅਗਸਤ ਨੂੰ ਸੂਬੇ ਭਰ ਦੇ ਡੀਸੀ ਦਫ਼ਤਰਾਂ ‘ਚ ਮੁਲਾਜ਼ਮ ਮੁੱਖ ਗੇਟ ’ਤੇ ਰੋਸ ਰੈਲੀਆਂ ਕਰਨਗੇ। ਇਸੇ ਤਰ੍ਹਾਂ 26 ਤੇ 30 ਅਗਸਤ ਨੂੰ ਦੁਪਹਿਰ 12 ਵਜੇ ਤੋਂ 1.30 ਵਜੇ ਤਕ ਦਫ਼ਤਰ ਦੇ ਅੰਦਰ ਸੰਕੇਤਕ ਧਰਨਾ ਦਿੱਤਾ ਜਾਵੇਗਾ। ਇਸ ਤੋਂ ਬਾਅਦ ਵੀ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 5 ਤੋਂ 10 ਸਤੰਬਰ ਤਕ ਕੰਮ ਬੰਦ ਰੱਖਿਆ ਜਾਵੇਗਾ। ਉਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਦਿੱਤੀ।