ਕਿਸਾਨਾਂ ਦੇ ਵੱਲੋਂ ਦਿੱਲੀ ਨੂੰ ਕੂਚ ਕਰਨ ਦੇ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਕੀਤੀ। ਕਿਸਾਨੀ ਅੰਦੋਲਨ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਇਕ ਵਾਰ ਫਿਰ ਤੋਂ ਮੀਟਿੰਗ ਦਾ ਸੱਦਾ ਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭਲਕੇ ਸ਼ਾਮ 5 ਵਜੇ ਕੇਂਦਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਉਨ੍ਹਾਂ ਕੇਂਦਰ ਨੂੰ ਕਿਹਾ ਕਿ ਜੋ ਇਹ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ, ਉਸ ਨੂੰ ਪਹਿਲਾਂ ਕਾਬੂ ਕੀਤਾ ਜਾਵੇ।
